ਗੁਰੂ ਗ੍ਰੰਥ ਸਾਹਿਬ 1196 · Raag Basant · Bhagat Naam Dev Ji
1ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥
2ਲੋਭ ਲਹਰਿ ਅਤਿ ਨੀਝਰ ਬਾਜੈ ॥
3ਕਾਇਆ ਡੂਬੈ ਕੇਸਵਾ ॥੧॥
4ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥
5ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
6ਅਨਿਲ ਬੇੜਾ ਹਉ ਖੇਵਿ ਨ ਸਾਕਉ ॥
7ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
8ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥
9ਪਾਰਿ ਉਤਾਰੇ ਕੇਸਵਾ ॥੩॥
10ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥
11ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
12ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
13ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥
14ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥
15ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥
16ਧੋਬੀ ਧੋਵੈ ਬਿਰਹ ਬਿਰਾਤਾ ॥
17ਹਰਿ ਚਰਨ ਮੇਰਾ ਮਨੁ ਰਾਤਾ ॥੨॥
18ਭਣਤਿ ਨਾਮਦੇਉ ਰਮਿ ਰਹਿਆ ॥
19ਅਪਨੇ ਭਗਤ ਪਰ ਕਰਿ ਦਇਆ ॥੩॥੩॥
20ਬਸੰਤੁ ਬਾਣੀ ਰਵਿਦਾਸ ਜੀ ਕੀ
21ੴ ਸਤਿਗੁਰ ਪ੍ਰਸਾਦਿ ॥
22ਤੁਝਹਿ ਸੁਝੰਤਾ ਕਛੂ ਨਾਹਿ ॥
23ਪਹਿਰਾਵਾ ਦੇਖੇ ਊਭਿ ਜਾਹਿ ॥
24ਗਰਬਵਤੀ ਕਾ ਨਾਹੀ ਠਾਉ ॥
25ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
26ਤੂ ਕਾਂਇ ਗਰਬਹਿ ਬਾਵਲੀ ॥
27ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
28ਜੈਸੇ ਕੁਰੰਕ ਨਹੀ ਪਾਇਓ ਭੇਦੁ ॥
29ਤਨਿ ਸੁਗੰਧ ਢੂਢੈ ਪ੍ਰਦੇਸੁ ॥
30ਅਪ ਤਨ ਕਾ ਜੋ ਕਰੇ ਬੀਚਾਰੁ ॥
31ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
32ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥
33ਠਾਕੁਰੁ ਲੇਖਾ ਮਗਨਹਾਰੁ ॥
34ਫੇੜੇ ਕਾ ਦੁਖੁ ਸਹੈ ਜੀਉ ॥
35ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
36ਸਾਧੂ ਕੀ ਜਉ ਲੇਹਿ ਓਟ ॥
37ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥
38ਕਹਿ ਰਵਿਦਾਸ ਜੋੁ ਜਪੈ ਨਾਮੁ ॥
39ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
40ਬਸੰਤੁ ਕਬੀਰ ਜੀਉ
41ੴ ਸਤਿਗੁਰ ਪ੍ਰਸਾਦਿ ॥
42ਸੁਰਹ ਕੀ ਜੈਸੀ ਤੇਰੀ ਚਾਲ ॥
43ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥
44ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥
45ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥
46ਚਾਕੀ ਚਾਟਹਿ ਚੂਨੁ ਖਾਹਿ ॥
47ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥
48ਛੀਕੇ ਪਰ ਤੇਰੀ ਬਹੁਤੁ ਡੀਠਿ ॥
49ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥
50ਕਹਿ ਕਬੀਰ ਭੋਗ ਭਲੇ ਕੀਨ ॥
51ਮਤਿ ਕੋਊ ਮਾਰੈ ਈਂਟ ਢੇਮ ॥੪॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath