ਗੁਰੂ ਗ੍ਰੰਥ ਸਾਹਿਬ 1197 · Raag Saarang
1ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧
2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3ਅਪੁਨੇ ਠਾਕੁਰ ਕੀ ਹਉ ਚੇਰੀ ॥
4ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥
5ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥
6ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
7ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥
8ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥
9ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥
10ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥੩॥
11ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥
12ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
13ਸਾਰਗ ਮਹਲਾ ੧ ॥
14ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥
15ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥
16ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥
17ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥
18ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥
19ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥
20ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥
21ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥
22ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥
23ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥
24ਸਾਰਗ ਮਹਲਾ ੧ ॥
25ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥
26ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath