ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1198 · Raag Saarang · Guru Nanak Dev Ji

1ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥

2ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥

3ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥

4ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥

5ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥

6ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥

7ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥

8ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥

9ਸਾਰੰਗ ਮਹਲਾ ੪ ਘਰੁ ੧

10ੴ ਸਤਿਗੁਰ ਪ੍ਰਸਾਦਿ ॥

11ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥

12ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥

13ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥

14ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥

15ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥

16ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥

17ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥

18ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥

19ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥

20ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥

21ਸਾਰੰਗ ਮਹਲਾ ੪ ॥

22ਗੋਬਿੰਦ ਚਰਨਨ ਕਉ ਬਲਿਹਾਰੀ ॥

23ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥

24ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥

25ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥

26ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥

27ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥

28ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥

29ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥

30ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥

31ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath