ਗੁਰੂ ਗ੍ਰੰਥ ਸਾਹਿਬ 1199 · Raag Saarang
1ਸਾਰਗ ਮਹਲਾ ੪ ॥
2ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥
3ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥
4ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥
5ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥
6ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥
7ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨਿੑਆ ਓਇ ਪਾਵਹਿ ਮੋਖ ਦੁਆਰੇ ॥੨॥
8ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥
9ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥
10ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥
11ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥
12ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥
13ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥
14ਸਾਰਗ ਮਹਲਾ ੪ ॥
15ਗੋਬਿਦ ਕੀ ਐਸੀ ਕਾਰ ਕਮਾਇ ॥
16ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥
17ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥
18ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥੧॥
19ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥
20ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥
21ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥
22ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥
23ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥
24ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥
25ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥
26ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥
27ਸਾਰਗ ਮਹਲਾ ੪ ॥
28ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥
29ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥
30ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥
31ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥
32ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ ਪਛਾਨੀ ॥
33ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥
34ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath