ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 119 · Raag Maajh · Guru Amar Daas Ji

1ਖੋਟੇ ਖਰੇ ਤੁਧੁ ਆਪਿ ਉਪਾਏ ॥

2ਤੁਧੁ ਆਪੇ ਪਰਖੇ ਲੋਕ ਸਬਾਏ ॥

3ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥

4ਕਿਉ ਕਰਿ ਵੇਖਾ ਕਿਉ ਸਾਲਾਹੀ ॥

5ਗੁਰ ਪਰਸਾਦੀ ਸਬਦਿ ਸਲਾਹੀ ॥

6ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥

7ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥

8ਸਤਿਗੁਰਿ ਸੇਵਿਐ ਰਿਦੈ ਸਮਾਣੀ ॥

9ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥

10ਮਾਝ ਮਹਲਾ ੩ ॥

11ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥

12ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥

13ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥

14ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥

15ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥

16ਗੁਰ ਪਰਸਾਦੀ ਸਹਜੁ ਕੋ ਪਾਏ ॥

17ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥

18ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥

19ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥

20ਕਿਸੈ ਥੋੜੀ ਕਿਸੈ ਹੈ ਘਣੇਰੀ ॥

21ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥

22ਗੁਰਮੁਖਿ ਤਤੁ ਹੈ ਬੀਚਾਰਾ ॥

23ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥

24ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥

25ਸਤਿਗੁਰੁ ਸੇਵੈ ਸੋ ਜਨੁ ਸੋਹੈ ॥

26ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥

27ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥

28ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥

29ਨਾਮੁ ਨ ਲੇਵੈ ਮਰੈ ਬਿਖੁ ਖਾਏ ॥

30ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥

31ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥

32ਗੁਰ ਪਰਸਾਦੀ ਸਹਜਿ ਲਿਵ ਲਾਏ ॥

33ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥

34ਆਪੇ ਆਪਿ ਨਿਰੰਜਨੁ ਸੋਈ ॥

35ਜਿਨਿ ਸਿਰਜੀ ਤਿਨਿ ਆਪੇ ਗੋਈ ॥

36ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥

37ਮਾਝ ਮਹਲਾ ੩ ॥

38ਸੇ ਸਚਿ ਲਾਗੇ ਜੋ ਤੁਧੁ ਭਾਏ ॥

39ਸਦਾ ਸਚੁ ਸੇਵਹਿ ਸਹਜ ਸੁਭਾਏ ॥

40ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥

41ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥

42ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥

43ਜਹ ਦੇਖਾ ਸਚੁ ਸਭਨੀ ਥਾਈ ॥

44ਗੁਰ ਪਰਸਾਦੀ ਮੰਨਿ ਵਸਾਈ ॥

45ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath