ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 11 · So Purakh · Guru Raam Daas Ji

1ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥

2ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥

3ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥

4ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

5ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥

6ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥

7ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥

8ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥

9ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥

10ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

11ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥

12ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥

13ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥

14ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥

15ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

16ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥

17ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥

18ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥

19ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥

20ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

21ਆਸਾ ਮਹਲਾ ੪ ॥

22ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥

23ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥

24ਸਭ ਤੇਰੀ ਤੂੰ ਸਭਨੀ ਧਿਆਇਆ ॥

25ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥

26ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥

27ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥

28ਤੂੰ ਦਰੀਆਉ ਸਭ ਤੁਝ ਹੀ ਮਾਹਿ ॥

29ਤੁਝ ਬਿਨੁ ਦੂਜਾ ਕੋਈ ਨਾਹਿ ॥

30ਜੀਅ ਜੰਤ ਸਭਿ ਤੇਰਾ ਖੇਲੁ ॥

31ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥

32ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥

33ਹਰਿ ਗੁਣ ਸਦ ਹੀ ਆਖਿ ਵਖਾਣੈ ॥

34ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥

35ਸਹਜੇ ਹੀ ਹਰਿ ਨਾਮਿ ਸਮਾਇਆ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath