ਗੁਰੂ ਗ੍ਰੰਥ ਸਾਹਿਬ 1200 · Raag Saarang · Guru Raam Daas Ji
1ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥
2ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥
3ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥
4ਸਾਰਗ ਮਹਲਾ ੪ ॥
5ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥
6ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥
7ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥
8ਜਿਸੁ ਬਿਖਿਆ ਕਉ ਤੁਮੑ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥
9ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥
10ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥
11ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥
12ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥
13ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥
14ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥
15ਸਾਰਗ ਮਹਲਾ ੪ ਘਰੁ ੩ ਦੁਪਦਾ
16ੴ ਸਤਿਗੁਰ ਪ੍ਰਸਾਦਿ ॥
17ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥
18ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥੧॥ ਰਹਾਉ ॥
19ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ ॥
20ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥੧॥
21ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥
22ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪ ॥੨॥੧॥੭॥
23ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ
24ੴ ਸਤਿਗੁਰ ਪ੍ਰਸਾਦਿ ॥
25ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥
26ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥
27ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥
28ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥
29ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath