ਗੁਰੂ ਗ੍ਰੰਥ ਸਾਹਿਬ 1201 · Raag Saarang
1ਸਾਰੰਗ ਮਹਲਾ ੪ ॥
2ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥
3ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥
4ਤਿਨੑ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨੑ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥
5ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥
6ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥
7ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥
8ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥
9ਸਾਰਗ ਮਹਲਾ ੪ ॥
10ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥
11ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥
12ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥
13ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥
14ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥
15ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥
16ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥
17ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥
18ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥
19ਸਾਰਗ ਮਹਲਾ ੪ ॥
20ਜਪਿ ਮਨ ਨਿਰਭਉ ॥
21ਸਤਿ ਸਤਿ ਸਦਾ ਸਤਿ ॥
22ਨਿਰਵੈਰੁ ਅਕਾਲ ਮੂਰਤਿ ॥
23ਆਜੂਨੀ ਸੰਭਉ ॥
24ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥
25ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥
26ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ ਬਨਵਾਰੀ ॥੧॥
27ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥
28ਜਿਨੑ ਕਾ ਅੰਗੁ ਕਰੈ ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath