ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1202 · Raag Saarang

1ਸਾਰਗ ਮਹਲਾ ੪ ਪੜਤਾਲ ॥

2ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥

3ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥

4ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥

5ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥

6ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥੨॥੫॥੧੨॥

7ਸਾਰਗ ਮਹਲਾ ੪ ॥

8ਜਪਿ ਮਨ ਸਿਰੀ ਰਾਮੁ ॥

9ਰਾਮ ਰਮਤ ਰਾਮੁ ॥

10ਸਤਿ ਸਤਿ ਰਾਮੁ ॥

11ਬੋਲਹੁ ਭਈਆ ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥

12ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥

13ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥

14ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥

15ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ ॥੨॥੬॥੧੩॥

16ਸਾਰੰਗ ਮਹਲਾ ੫ ਚਉਪਦੇ ਘਰੁ ੧

17ੴ ਸਤਿਗੁਰ ਪ੍ਰਸਾਦਿ ॥

18ਸਤਿਗੁਰ ਮੂਰਤਿ ਕਉ ਬਲਿ ਜਾਉ ॥

19ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥

20ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥

21ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥

22ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥

23ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥

24ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥

25ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥

26ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥

27ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥

28ਸਾਰਗ ਮਹਲਾ ੫ ॥

29ਹਰਿ ਜੀਉ ਅੰਤਰਜਾਮੀ ਜਾਨ ॥

30ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥

31ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥

32ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath