ਗੁਰੂ ਗ੍ਰੰਥ ਸਾਹਿਬ 1203 · Raag Saarang · Guru Arjan Dev Ji
1ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥
2ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥
3ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥
4ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥
5ਸੋ ਗਿਆਨੀ ਸੋ ਬੈਸਨੌ ਪੜਿੑਆ ਜਿਸੁ ਕਰੀ ਕ੍ਰਿਪਾ ਭਗਵਾਨ ॥
6ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥
7ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥
8ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥
9ਸਾਰਗ ਮਹਲਾ ੫ ॥
10ਅਬ ਮੋਰੋ ਨਾਚਨੋ ਰਹੋ ॥
11ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥
12ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥
13ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥
14ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥
15ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥
16ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥
17ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥
18ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥
19ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥
20ਸਾਰਗ ਮਹਲਾ ੫ ॥
21ਅਬ ਪੂਛੇ ਕਿਆ ਕਹਾ ॥
22ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥
23ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥
24ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥
25ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥
26ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥
27ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥
28ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨਿੑਹਾ ॥੩॥
29ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥
30ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥
31ਸਾਰਗ ਮਹਲਾ ੫ ॥
32ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥
33ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥
34ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨਂੀਦ ਪਲਕ ਨਹੀ ਜਾਗਿਓ ॥
35ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath