ਗੁਰੂ ਗ੍ਰੰਥ ਸਾਹਿਬ 1205 · Raag Saarang · Guru Arjan Dev Ji
1ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥
2ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥
3ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥
4ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥
5ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥
6ਸਾਰਗ ਮਹਲਾ ੫ ॥
7ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥
8ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥
9ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥
10ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥
11ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥
12ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥
13ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥
14ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥
15ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥
16ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥
17ਸਾਰਗ ਮਹਲਾ ੫ ॥
18ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥
19ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥
20ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥
21ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥
22ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥
23ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥
24ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥
25ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥
26ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥
27ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥
28ਸਾਰਗ ਮਹਲਾ ੫ ॥
29ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥
30ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥
31ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥
32ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥
33ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥
34ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥
35ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥
36ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath