ਗੁਰੂ ਗ੍ਰੰਥ ਸਾਹਿਬ 1206 · Raag Saarang · Guru Arjan Dev Ji
1ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥
2ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥
3ਸਾਰਗ ਮਹਲਾ ੫ ॥
4ਅਨਦਿਨੁ ਰਾਮ ਕੇ ਗੁਣ ਕਹੀਐ ॥
5ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥
6ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥
7ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥
8ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥
9ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥
10ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥
11ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥
12ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥
13ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥
14ਸਾਰਗ ਮਹਲਾ ੫ ॥
15ਬਲਿਹਾਰੀ ਗੁਰਦੇਵ ਚਰਨ ॥
16ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥
17ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥
18ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥
19ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥
20ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥
21ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥
22ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥
23ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥
24ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥
25ਸਾਰਗ ਮਹਲਾ ੫ ॥
26ਗਾਇਓ ਰੀ ਮੈ ਗੁਣ ਨਿਧਿ ਮੰਗਲ ਗਾਇਓ ॥
27ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥੧॥ ਰਹਾਉ ॥
28ਸੰਤਹ ਚਰਨ ਮੋਰਲੋ ਮਾਥਾ ॥
29ਹਮਰੇ ਮਸਤਕਿ ਸੰਤ ਧਰੇ ਹਾਥਾ ॥੧॥
30ਸਾਧਹ ਮੰਤ੍ਰੁ ਮੋਰਲੋ ਮਨੂਆ ॥
31ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥੨॥
32ਭਗਤਹ ਦਰਸੁ ਦੇਖਿ ਨੈਨ ਰੰਗਾ ॥
33ਲੋਭ ਮੋਹ ਤੂਟੇ ਭ੍ਰਮ ਸੰਗਾ ॥੩॥
34ਕਹੁ ਨਾਨਕ ਸੁਖ ਸਹਜ ਅਨੰਦਾ ॥
35ਖੋਲਿੑ ਭੀਤਿ ਮਿਲੇ ਪਰਮਾਨੰਦਾ ॥੪॥੧੪॥
36ਸਾਰਗ ਮਹਲਾ ੫ ਘਰੁ ੨
37ੴ ਸਤਿਗੁਰ ਪ੍ਰਸਾਦਿ ॥
38ਕੈਸੇ ਕਹਉ ਮੋਹਿ ਜੀਅ ਬੇਦਨਾਈ ॥
39ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath