ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1207 · Raag Saarang · Guru Arjan Dev Ji

1ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥

2ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥

3ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥

4ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥

5ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥

6ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥

7ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥

8ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥

9ਸਾਰਗ ਮਹਲਾ ੫ ॥

10ਰੇ ਮੂੜੑੇ ਤੂ ਕਿਉ ਸਿਮਰਤ ਅਬ ਨਾਹੀ ॥

11ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥

12ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥

13ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥

14ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥

15ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥

16ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥

17ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥

18ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥

19ਕਹੁ ਨਾਨਕ ਤਿਨੑ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥

20ਸਾਰਗ ਮਹਲਾ ੫ ॥

21ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥

22ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥

23ਜੀਅ ਹਂੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥

24ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥

25ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾੲਂੀ ॥

26ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥

27ਸਾਰਗ ਮਹਲਾ ੫ ॥

28ਉਆ ਅਉਸਰ ਕੈ ਹਉ ਬਲਿ ਜਾਈ ॥

29ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਂਈ ॥੧॥ ਰਹਾਉ ॥

30ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥

31ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥੧॥

32ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ ॥

33ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥੨॥੪॥੧੮॥

34ਸਾਰਗ ਮਹਲਾ ੫ ॥

35ਮਨੋਰਥ ਪੂਰੇ ਸਤਿਗੁਰ ਆਪਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath