ਗੁਰੂ ਗ੍ਰੰਥ ਸਾਹਿਬ 1208 · Raag Saarang · Guru Arjan Dev Ji
1ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥੧॥ ਰਹਾਉ ॥
2ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥
3ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥੧॥
4ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ ॥
5ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥੨॥੫॥੧੯॥
6ਸਾਰਗ ਮਹਲਾ ੫ ਘਰੁ ੩
7ੴ ਸਤਿਗੁਰ ਪ੍ਰਸਾਦਿ ॥
8ਮਨ ਕਹਾ ਲੁਭਾਈਐ ਆਨ ਕਉ ॥
9ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥੧॥ ਰਹਾਉ ॥
10ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਂਨ ਕਉ ॥
11ਅਕਾਲ ਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥੧॥
12ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥
13ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥
14ਸਾਰਗ ਮਹਲਾ ੫ ॥
15ਮਨ ਸਦਾ ਮੰਗਲ ਗੋਬਿੰਦ ਗਾਇ ॥
16ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥
17ਛੋਡਿ ਸਿਆਨਪ ਬਹੁ ਚਤੁਰਾਈ ਸਾਧੂ ਸਰਣੀ ਜਾਇ ਪਾਇ ॥
18ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥
19ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥
20ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧॥
21ਸਾਰਗ ਮਹਲਾ ੫ ॥
22ਹਰਿ ਜਨ ਸਗਲ ਉਧਾਰੇ ਸੰਗ ਕੇ ॥
23ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥੧॥ ਰਹਾਉ ॥
24ਮਾਰਗਿ ਚਲੇ ਤਿਨੑੀ ਸੁਖੁ ਪਾਇਆ ਜਿਨੑ ਸਿਉ ਗੋਸਟਿ ਸੇ ਤਰੇ ॥
25ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥੧॥
26ਜਿਨੑ ਕੇ ਭਾਗ ਬਡੇ ਹੈ ਭਾਈ ਤਿਨੑ ਸਾਧੂ ਸੰਗਿ ਮੁਖ ਜੁਰੇ ॥
27ਤਿਨੑ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥੨॥੩॥੨੨॥
28ਸਾਰਗ ਮਹਲਾ ੫ ॥
29ਹਰਿ ਜਨ ਰਾਮ ਰਾਮ ਰਾਮ ਧਿਆਂਏ ॥
30ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥
31ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥
32ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥
33ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥
34ਕਹੁ ਨਾਨਕ ਪਾਈਐ ਵਡਭਾਗਂੀ ਮਨ ਤਨ ਹੋਇ ਬਿਗਾਸਾ ॥੨॥੪॥੨੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath