ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1209 · Raag Saarang

1ਸਾਰਗ ਮਹਲਾ ੫ ਦੁਪਦੇ ਘਰੁ ੪

2ੴ ਸਤਿਗੁਰ ਪ੍ਰਸਾਦਿ ॥

3ਮੋਹਨ ਘਰਿ ਆਵਹੁ ਕਰਉ ਜੋਦਰੀਆ ॥

4ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥

5ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥

6ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥

7ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥

8ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥

9ਸਾਰਗ ਮਹਲਾ ੫ ॥

10ਅਬ ਕਿਆ ਸੋਚਉ ਸੋਚ ਬਿਸਾਰੀ ॥

11ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥

12ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥

13ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥

14ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥

15ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥

16ਸਾਰਗ ਮਹਲਾ ੫ ॥

17ਅਬ ਮੋਹਿ ਸਰਬ ਉਪਾਵ ਬਿਰਕਾਤੇ ॥

18ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥

19ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥

20ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥

21ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥

22ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥

23ਸਾਰਗ ਮਹਲਾ ੫ ॥

24ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥

25ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥

26ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥

27ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥

28ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥

29ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥

30ਸਾਰਗ ਮਹਲਾ ੫ ॥

31ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥

32ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥

33ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥

34ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath