ਗੁਰੂ ਗ੍ਰੰਥ ਸਾਹਿਬ 120 · Raag Maajh · Guru Amar Daas Ji
1ਮਨਸਾ ਮਾਰਿ ਸਚਿ ਸਮਾਣੀ ॥
2ਇਨਿ ਮਨਿ ਡੀਠੀ ਸਭ ਆਵਣ ਜਾਣੀ ॥
3ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥
4ਗੁਰ ਕੈ ਸਬਦਿ ਰਿਦੈ ਦਿਖਾਇਆ ॥
5ਮਾਇਆ ਮੋਹੁ ਸਬਦਿ ਜਲਾਇਆ ॥
6ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥
7ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥
8ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥
9ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥
10ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥
11ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥
12ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥
13ਪੜਿ ਪੜਿ ਥਾਕੇ ਸਾਂਤਿ ਨ ਆਈ ॥
14ਤ੍ਰਿਸਨਾ ਜਾਲੇ ਸੁਧਿ ਨ ਕਾਈ ॥
15ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥
16ਗੁਰ ਪਰਸਾਦੀ ਏਕੋ ਜਾਣਾ ॥
17ਦੂਜਾ ਮਾਰਿ ਮਨੁ ਸਚਿ ਸਮਾਣਾ ॥
18ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥
19ਮਾਝ ਮਹਲਾ ੩ ॥
20ਵਰਨ ਰੂਪ ਵਰਤਹਿ ਸਭ ਤੇਰੇ ॥
21ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥
22ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥
23ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥
24ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥
25ਸਭ ਏਕਾ ਜੋਤਿ ਜਾਣੈ ਜੇ ਕੋਈ ॥
26ਸਤਿਗੁਰੁ ਸੇਵਿਐ ਪਰਗਟੁ ਹੋਈ ॥
27ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥੨॥
28ਤਿਸਨਾ ਅਗਨਿ ਜਲੈ ਸੰਸਾਰਾ ॥
29ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥
30ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥
31ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥
32ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥
33ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥
34ਮਾਇਆ ਮਹਿ ਫਿਰਿ ਚਿਤੁ ਨ ਲਾਏ ॥
35ਗੁਰ ਕੈ ਸਬਦਿ ਸਦ ਰਹੈ ਸਮਾਏ ॥
36ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥
37ਸਚੁ ਸਾਲਾਹੀ ਸਦਾ ਹਜੂਰੇ ॥
38ਗੁਰ ਕੈ ਸਬਦਿ ਰਹਿਆ ਭਰਪੂਰੇ ॥
39ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥੬॥
40ਸਚੁ ਮਨ ਅੰਦਰਿ ਰਹਿਆ ਸਮਾਇ ॥
41ਸਦਾ ਸਚੁ ਨਿਹਚਲੁ ਆਵੈ ਨ ਜਾਇ ॥
42ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥
43ਸਚੁ ਸਾਲਾਹੀ ਅਵਰੁ ਨ ਕੋਈ ॥
44ਜਿਤੁ ਸੇਵਿਐ ਸਦਾ ਸੁਖੁ ਹੋਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath