ਗੁਰੂ ਗ੍ਰੰਥ ਸਾਹਿਬ 1210 · Raag Saarang · Guru Arjan Dev Ji
1ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥
2ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥
3ਸਾਰਗ ਮਹਲਾ ੫ ॥
4ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥
5ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥
6ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥
7ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥
8ਤੁਮ ਹੀ ਨਾਇਕ ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥
9ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥
10ਸਾਰਗ ਮਹਲਾ ੫ ॥
11ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥
12ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥
13ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥
14ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥
15ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥
16ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥
17ਸਾਰਗ ਮਹਲਾ ੫ ॥
18ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥
19ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥
20ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥
21ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥
22ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥
23ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥
24ਸਾਰਗ ਮਹਲਾ ੫ ॥
25ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥
26ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥
27ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥
28ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥
29ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥
30ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥
31ਸਾਰਗ ਮਹਲਾ ੫ ॥
32ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥
33ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥
34ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥
35ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥
36ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath