ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1211 · Raag Saarang · Guru Arjan Dev Ji

1ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥

2ਸਾਰਗ ਮਹਲਾ ੫ ॥

3ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥

4ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥

5ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮੑਾਰਹਿ ॥

6ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥

7ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥

8ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮੑਾਰਹਿ ॥੨॥੧੧॥੩੪॥

9ਸਾਰਗ ਮਹਲਾ ੫ ॥

10ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥

11ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥

12ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥

13ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥

14ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥

15ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥

16ਸਾਰਗ ਮਹਲਾ ੫ ॥

17ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥

18ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥

19ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥

20ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲੑਾ ॥੧॥

21ਜੇ ਤਖਤਿ ਬੈਸਾਲਹਿ ਤਉ ਦਾਸ ਤੁਮੑਾਰੇ ਘਾਸੁ ਬਢਾਵਹਿ ਕੇਤਕ ਬੋਲਾ ॥

22ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥

23ਸਾਰਗ ਮਹਲਾ ੫ ॥

24ਰਸਨਾ ਰਾਮ ਕਹਤ ਗੁਣ ਸੋਹੰ ॥

25ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥

26ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥

27ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥

28ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥

29ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥

30ਸਾਰਗ ਮਹਲਾ ੫ ॥

31ਨੈਨਹੁ ਦੇਖਿਓ ਚਲਤੁ ਤਮਾਸਾ ॥

32ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥

33ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥

34ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥

35ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath