ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1212 · Raag Saarang · Guru Arjan Dev Ji

1ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥

2ਸਾਰਗ ਮਹਲਾ ੫ ॥

3ਚਰਨਹ ਗੋਬਿੰਦ ਮਾਰਗੁ ਸੁਹਾਵਾ ॥

4ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥ ਰਹਾਉ ॥

5ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥

6ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥੧॥

7ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥

8ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥

9ਸਾਰਗ ਮਹਲਾ ੫ ॥

10ਧਿਆਇਓ ਅੰਤਿ ਬਾਰ ਨਾਮੁ ਸਖਾ ॥

11ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥

12ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥

13ਖੂਲੑੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥

14ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥

15ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥

16ਸਾਰਗ ਮਹਲਾ ੫ ॥

17ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥

18ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥੧॥ ਰਹਾਉ ॥

19ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥

20ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥੧॥

21ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥

22ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥

23ਸਾਰਗ ਮਹਲਾ ੫ ॥

24ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥

25ਖੁਲਿੑਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ ॥

26ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥

27ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥

28ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥

29ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥੨॥੧੯॥੪੨॥

30ਸਾਰਗ ਮਹਲਾ ੫ ॥

31ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥

32ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥੧॥ ਰਹਾਉ ॥

33ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥

34ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥੧॥

35ਨੈਣ ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath