ਗੁਰੂ ਗ੍ਰੰਥ ਸਾਹਿਬ 1213 · Raag Saarang · Guru Arjan Dev Ji
1ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥੨॥੨੦॥੪੩॥
2ਸਾਰਗ ਮਹਲਾ ੫ ॥
3ਰੇ ਮੂੜੑੇ ਆਨ ਕਾਹੇ ਕਤ ਜਾਈ ॥
4ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ ॥
5ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥
6ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥
7ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥
8ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥
9ਸਾਰਗ ਮਹਲਾ ੫ ॥
10ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥
11ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥ ਰਹਾਉ ॥
12ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥
13ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥੧॥
14ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥
15ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥
16ਸਾਰਗ ਮਹਲਾ ੫ ॥
17ਮਨ ਓਇ ਦਿਨਸ ਧੰਨਿ ਪਰਵਾਨਾਂ ॥
18ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ ॥
19ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥
20ਇਹੁ ਤਨੁ ਤੁਮੑਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥੧॥
21ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥
22ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਨ ਜਾਨਾਂ ॥੨॥੨੩॥੪੬॥
23ਸਾਰਗ ਮਹਲਾ ੫ ॥
24ਅਬ ਮੋਰੋ ਸਹਸਾ ਦੂਖੁ ਗਇਆ ॥
25ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ ॥
26ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥
27ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥੧॥
28ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥
29ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥੨॥੨੪॥੪੭॥
30ਸਾਰਗ ਮਹਲਾ ੫ ॥
31ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥
32ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ ॥
33ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥
34ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥
35ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath