ਗੁਰੂ ਗ੍ਰੰਥ ਸਾਹਿਬ 1214 · Raag Saarang · Guru Arjan Dev Ji
1ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥
2ਸਾਰਗ ਮਹਲਾ ੫ ॥
3ਅਪਨਾ ਮੀਤੁ ਸੁਆਮੀ ਗਾਈਐ ॥
4ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥
5ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥
6ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥
7ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥
8ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥
9ਸਾਰਗ ਮਹਲਾ ੫ ॥
10ਓਟ ਸਤਾਣੀ ਪ੍ਰਭ ਜੀਉ ਮੇਰੈ ॥
11ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥੧॥ ਰਹਾਉ ॥
12ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥
13ਅੰਮ੍ਰਿਤ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ ॥੧॥
14ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ ॥
15ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥੨॥੨੭॥੫੦॥
16ਸਾਰਗ ਮਹਲਾ ੫ ॥
17ਪ੍ਰਭ ਸਿਮਰਤ ਦੂਖ ਬਿਨਾਸੀ ॥
18ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥
19ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥
20ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥
21ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥
22ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥
23ਸਾਰਗ ਮਹਲਾ ੫ ॥
24ਮੇਰੋ ਮਨੁ ਜਤ ਕਤ ਤੁਝਹਿ ਸਮੑਾਰੈ ॥
25ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ ॥
26ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥
27ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥
28ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥
29ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥
30ਸਾਰਗ ਮਹਲਾ ੫ ॥
31ਮਨ ਤੇ ਭੈ ਭਉ ਦੂਰਿ ਪਰਾਇਓ ॥
32ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥
33ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥
34ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥
35ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥
36ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath