ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1215 · Raag Saarang

1ਸਾਰਗ ਮਹਲਾ ੫ ॥

2ਅੰਮ੍ਰਿਤ ਨਾਮੁ ਮਨਹਿ ਆਧਾਰੋ ॥

3ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥ ਰਹਾਉ ॥

4ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥

5ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥੧॥

6ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥

7ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥੨॥੩੧॥੫੪॥

8ਸਾਰਗ ਮਹਲਾ ੫ ॥

9ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥

10ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥੧॥ ਰਹਾਉ ॥

11ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥

12ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥੧॥

13ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥

14ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮੑਾਰੇ ॥੨॥੩੨॥੫੫॥

15ਸਾਰਗ ਮਹਲਾ ੫ ॥

16ਰਸਨਾ ਜਪਤੀ ਤੂਹੀ ਤੂਹੀ ॥

17ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

18ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

19ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

20ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

21ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

22ਸਾਰਗ ਮਹਲਾ ੫ ॥

23ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥

24ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥੧॥ ਰਹਾਉ ॥

25ਅਪਨੇ ਪਹਿ ਦੂਖ ਅਪੁਨੇ ਪਹਿ ਸੂਖਾ ਅਪਨੇ ਹੀ ਪਹਿ ਬਿਰਥਾ ॥

26ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ ॥੧॥

27ਕਿਨ ਹੀ ਰਾਜ ਜੋਬਨੁ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥

28ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥੨॥੩੪॥੫੭॥

29ਸਾਰਗ ਮਹਲਾ ੫ ॥

30ਝੂਠੋ ਮਾਇਆ ਕੋ ਮਦ ਮਾਨੁ ॥

31ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥੧॥ ਰਹਾਉ ॥

32ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥

33ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥੧॥

34ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥

35ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥੨॥੩੫॥੫੮॥

36ਸਾਰਗ ਮਹਲਾ ੫ ॥

37ਅਪੁਨੀ ਇਤਨੀ ਕਛੂ ਨ ਸਾਰੀ ॥

38ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ ॥

39ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath