ਗੁਰੂ ਗ੍ਰੰਥ ਸਾਹਿਬ 1216 · Raag Saarang · Guru Arjan Dev Ji
1ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥
2ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥
3ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥
4ਸਾਰਗ ਮਹਲਾ ੫ ॥
5ਮੋਹਨੀ ਮੋਹਤ ਰਹੈ ਨ ਹੋਰੀ ॥
6ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥
7ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥
8ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥
9ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥
10ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥
11ਸਾਰਗ ਮਹਲਾ ੫ ॥
12ਕਹਾ ਕਰਹਿ ਰੇ ਖਾਟਿ ਖਾਟੁਲੀ ॥
13ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥
14ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥
15ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥
16ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥
17ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲੑੈ ਤੇਰੀ ਗਾਂਠੁਲੀ ॥੨॥੩੮॥੬੧॥
18ਸਾਰਗ ਮਹਲਾ ੫ ॥
19ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥
20ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥
21ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥
22ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥
23ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥
24ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥
25ਸਾਰਗ ਮਹਲਾ ੫ ॥
26ਹਰਿ ਹਰਿ ਦੀਓ ਸੇਵਕ ਕਉ ਨਾਮ ॥
27ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥
28ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥
29ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥
30ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥
31ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥
32ਸਾਰਗ ਮਹਲਾ ੫ ॥
33ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥
34ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥
35ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥
36ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath