ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1217 · Raag Saarang · Guru Arjan Dev Ji

1ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥

2ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥

3ਸਾਰਗ ਮਹਲਾ ੫ ॥

4ਕਰਹੁ ਗਤਿ ਦਇਆਲ ਸੰਤਹੁ ਮੋਰੀ ॥

5ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥

6ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥

7ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥

8ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥

9ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥

10ਸਾਰਗ ਮਹਲਾ ੫ ॥

11ਠਾਕੁਰ ਬਿਨਤੀ ਕਰਨ ਜਨੁ ਆਇਓ ॥

12ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥

13ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥

14ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥

15ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥

16ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥

17ਸਾਰਗ ਮਹਲਾ ੫ ॥

18ਜਾ ਕੀ ਰਾਮ ਨਾਮ ਲਿਵ ਲਾਗੀ ॥

19ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥

20ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥

21ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥

22ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥

23ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥੨॥੪੪॥੬੭॥

24ਸਾਰਗ ਮਹਲਾ ੫ ॥

25ਅਬ ਜਨ ਊਪਰਿ ਕੋ ਨ ਪੁਕਾਰੈ ॥

26ਪੂਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸਰੁ ਤਾ ਕਉ ਮਾਰੈ ॥੧॥ ਰਹਾਉ ॥

27ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥

28ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥੧॥

29ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥

30ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥੨॥੪੫॥੬੮॥

31ਸਾਰਗ ਮਹਲਾ ੫ ॥

32ਹਰਿ ਜਨ ਛੋਡਿਆ ਸਗਲਾ ਆਪੁ ॥

33ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥

34ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥

35ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥੧॥

36ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥

37ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath