ਗੁਰੂ ਗ੍ਰੰਥ ਸਾਹਿਬ 1218 · Raag Saarang
1ਸਾਰਗ ਮਹਲਾ ੫ ॥
2ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥
3ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥
4ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥
5ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥
6ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥
7ਸਰਬ ਫਲਾ ਦੀਨੑੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥
8ਸਾਰਗ ਮਹਲਾ ੫ ॥
9ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥
10ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥
11ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥
12ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥
13ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੋੁਹਾਵੈ ॥
14ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥
15ਸਾਰਗ ਮਹਲਾ ੫ ॥
16ਅਪੁਨੇ ਗੁਰ ਪੂਰੇ ਬਲਿਹਾਰੈ ॥
17ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥ ਰਹਾਉ ॥
18ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥
19ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥੧॥
20ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥
21ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥
22ਸਾਰਗ ਮਹਲਾ ੫ ॥
23ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥
24ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ ॥
25ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥
26ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥
27ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥
28ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥੨॥੫੦॥੭੩॥
29ਸਾਰਗ ਮਹਲਾ ੫ ॥
30ਠਾਕੁਰ ਤੁਮੑ ਸਰਣਾਈ ਆਇਆ ॥
31ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥
32ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥
33ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥
34ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥
35ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath