ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1219 · Raag Saarang

1ਸਾਰਗ ਮਹਲਾ ੫ ॥

2ਹਰਿ ਕੇ ਨਾਮ ਕੀ ਗਤਿ ਠਾਂਢੀ ॥

3ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥

4ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥

5ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥

6ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥

7ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥

8ਸਾਰਗ ਮਹਲਾ ੫ ॥

9ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥

10ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥

11ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥

12ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥

13ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥

14ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥

15ਸਾਰਗ ਮਹਲਾ ੫ ॥

16ਹੋਤੀ ਨਹੀ ਕਵਨ ਕਛੁ ਕਰਣੀ ॥

17ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥੧॥ ਰਹਾਉ ॥

18ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥

19ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥

20ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ ॥

21ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭॥

22ਸਾਰਗ ਮਹਲਾ ੫ ॥

23ਫੀਕੇ ਹਰਿ ਕੇ ਨਾਮ ਬਿਨੁ ਸਾਦ ॥

24ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਰਹਾਉ ॥

25ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥

26ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥੧॥

27ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥

28ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥

29ਸਾਰਗ ਮਹਲਾ ੫ ॥

30ਆਇਓ ਸੁਨਨ ਪੜਨ ਕਉ ਬਾਣੀ ॥

31ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥

32ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥

33ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥

34ਉਦਮੁ ਸਕਤਿ ਸਿਆਣਪ ਤੁਮੑਰੀ ਦੇਹਿ ਤ ਨਾਮੁ ਵਖਾਣੀ ॥

35ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥

36ਸਾਰਗ ਮਹਲਾ ੫ ॥

37ਧਨਵੰਤ ਨਾਮ ਕੇ ਵਣਜਾਰੇ ॥

38ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath