ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1220 · Raag Saarang · Guru Arjan Dev Ji

1ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥

2ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥

3ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥

4ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥

5ਸਾਰਗ ਮਹਲਾ ੫ ॥

6ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥

7ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥

8ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥

9ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥

10ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥

11ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥

12ਸਾਰਗ ਮਹਲਾ ੫ ॥

13ਆਵੈ ਰਾਮ ਸਰਣਿ ਵਡਭਾਗੀ ॥

14ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥

15ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥

16ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥

17ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥

18ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥

19ਸਾਰਗ ਮਹਲਾ ੫ ॥

20ਜਾ ਤੇ ਸਾਧੂ ਸਰਣਿ ਗਹੀ ॥

21ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥

22ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥

23ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥

24ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥

25ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥

26ਸਾਰਗ ਮਹਲਾ ੫ ॥

27ਰਸਨਾ ਰਾਮ ਕੋ ਜਸੁ ਗਾਉ ॥

28ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ ॥

29ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥

30ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥

31ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥

32ਸਾਸਿ ਸਾਸਿ ਸਮੑਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥

33ਸਾਰਗ ਮਹਲਾ ੫ ॥

34ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥

35ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥

36ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥

37ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath