ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1221 · Raag Saarang · Guru Arjan Dev Ji

1ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥

2ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥੨॥੬੨॥੮੫॥

3ਸਾਰਗ ਮਹਲਾ ੫ ॥

4ਸਾਚੇ ਸਤਿਗੁਰੂ ਦਾਤਾਰਾ ॥

5ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ ॥

6ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥

7ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥

8ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥

9ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥

10ਸਾਰਗ ਮਹਲਾ ੫ ॥

11ਗੁਰ ਕੇ ਚਰਨ ਬਸੇ ਮਨ ਮੇਰੈ ॥

12ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥

13ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥

14ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥

15ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥

16ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥

17ਸਾਰਗ ਮਹਲਾ ੫ ॥

18ਜੀਵਨੁ ਤਉ ਗਨੀਐ ਹਰਿ ਪੇਖਾ ॥

19ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥

20ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥

21ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥

22ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥

23ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥

24ਸਾਰਗ ਮਹਲਾ ੫ ॥

25ਸਿਮਰਨ ਰਾਮ ਕੋ ਇਕੁ ਨਾਮ ॥

26ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥

27ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥

28ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥

29ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥

30ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥

31ਸਾਰਗ ਮਹਲਾ ੫ ॥

32ਧੂਰਤੁ ਸੋਈ ਜਿ ਧੁਰ ਕਉ ਲਾਗੈ ॥

33ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥

34ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜੑਾ ॥

35ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥

36ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥

37ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath