ਗੁਰੂ ਗ੍ਰੰਥ ਸਾਹਿਬ 1222 · Raag Saarang
1ਸਾਰਗ ਮਹਲਾ ੫ ॥
2ਹਰਿ ਹਰਿ ਸੰਤ ਜਨਾ ਕੀ ਜੀਵਨਿ ॥
3ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥
4ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥
5ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥
6ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥
7ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥
8ਸਾਰਗ ਮਹਲਾ ੫ ॥
9ਹਰਿ ਕੇ ਨਾਮਹੀਨ ਬੇਤਾਲ ॥
10ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥
11ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥
12ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥
13ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥
14ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥
15ਸਾਰਗ ਮਹਲਾ ੫ ॥
16ਮਨਿ ਤਨਿ ਰਾਮ ਕੋ ਬਿਉਹਾਰੁ ॥
17ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥
18ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥
19ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥
20ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥
21ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥
22ਸਾਰਗ ਮਹਲਾ ੫ ॥
23ਹਰਿ ਕੇ ਨਾਮਹੀਨ ਮਤਿ ਥੋਰੀ ॥
24ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥
25ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥
26ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥
27ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥
28ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥
29ਸਾਰਗ ਮਹਲਾ ੫ ॥
30ਚਿਤਵਉ ਵਾ ਅਉਸਰ ਮਨ ਮਾਹਿ ॥
31ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥
32ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥
33ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥
34ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥
35ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥
36ਸਾਰਗ ਮਹਲਾ ੫ ॥
37ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥
38ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath