ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1223 · Raag Saarang · Guru Arjan Dev Ji

1ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥

2ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥

3ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥

4ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥

5ਸਾਰਗ ਮਹਲਾ ੫ ॥

6ਜਾ ਕੈ ਰਾਮ ਕੋ ਬਲੁ ਹੋਇ ॥

7ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥

8ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥

9ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥

10ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥

11ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥

12ਸਾਰਗ ਮਹਲਾ ੫ ॥

13ਜੀਵਤੁ ਰਾਮ ਕੇ ਗੁਣ ਗਾਇ ॥

14ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥

15ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥

16ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੈੑ ਖਾਇ ॥੧॥

17ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥

18ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥

19ਸਾਰਗ ਮਹਲਾ ੫ ॥

20ਮਨ ਰੇ ਨਾਮ ਕੋ ਸੁਖ ਸਾਰ ॥

21ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥

22ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥

23ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥

24ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥

25ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥

26ਸਾਰਗ ਮਹਲਾ ੫ ॥

27ਬਿਰਾਜਿਤ ਰਾਮ ਕੋ ਪਰਤਾਪ ॥

28ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥

29ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥

30ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥

31ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥

32ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥

33ਸਾਰਗ ਮਹਲਾ ੫ ॥

34ਆਤੁਰੁ ਨਾਮ ਬਿਨੁ ਸੰਸਾਰ ॥

35ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥

36ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥

37ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥

38ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath