ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1224 · Raag Saarang · Guru Arjan Dev Ji

1ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥

2ਸਾਰਗ ਮਹਲਾ ੫ ॥

3ਮੈਲਾ ਹਰਿ ਕੇ ਨਾਮ ਬਿਨੁ ਜੀਉ ॥

4ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥

5ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥

6ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥

7ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥

8ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥

9ਸਾਰਗ ਮਹਲਾ ੫ ॥

10ਰਮਣ ਕਉ ਰਾਮ ਕੇ ਗੁਣ ਬਾਦ ॥

11ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥

12ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥

13ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥੧॥

14ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ ॥

15ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥

16ਸਾਰਗ ਮਹਲਾ ੫ ॥

17ਕੀਨੑੇ ਪਾਪ ਕੇ ਬਹੁ ਕੋਟ ॥

18ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥

19ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥

20ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥

21ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥

22ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥

23ਸਾਰਗ ਮਹਲਾ ੫ ॥

24ਅੰਧੇ ਖਾਵਹਿ ਬਿਸੂ ਕੇ ਗਟਾਕ ॥

25ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥

26ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥

27ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥

28ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥

29ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥

30ਸਾਰਗ ਮਹਲਾ ੫ ॥

31ਟੂਟੀ ਨਿੰਦਕ ਕੀ ਅਧ ਬੀਚ ॥

32ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥

33ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥

34ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥

35ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥

36ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥

37ਸਾਰਗ ਮਹਲਾ ੫ ॥

38ਤ੍ਰਿਸਨਾ ਚਲਤ ਬਹੁ ਪਰਕਾਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath