ਗੁਰੂ ਗ੍ਰੰਥ ਸਾਹਿਬ 1225 · Raag Saarang · Guru Arjan Dev Ji
1ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥
2ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥
3ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥
4ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥
5ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥
6ਸਾਰਗ ਮਹਲਾ ੫ ॥
7ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥
8ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥
9ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥
10ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥
11ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥
12ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥
13ਸਾਰਗ ਮਹਲਾ ੫ ॥
14ਮਾਈ ਰੀ ਚਰਨਹ ਓਟ ਗਹੀ ॥
15ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥
16ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥
17ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥
18ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥
19ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥
20ਸਾਰਗ ਮਹਲਾ ੫ ॥
21ਮਾਈ ਰੀ ਮਨੁ ਮੇਰੋ ਮਤਵਾਰੋ ॥
22ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥
23ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥
24ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥
25ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥
26ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥
27ਸਾਰਗ ਮਹਲਾ ੫ ॥
28ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥
29ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥
30ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥
31ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥
32ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥
33ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥
34ਸਾਰਗ ਮਹਲਾ ੫ ॥
35ਹਰਿ ਕਾਟੀ ਕੁਟਿਲਤਾ ਕੁਠਾਰਿ ॥
36ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥
37ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath