ਗੁਰੂ ਗ੍ਰੰਥ ਸਾਹਿਬ 1226 · Raag Saarang · Guru Arjan Dev Ji
1ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥
2ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥
3ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥
4ਸਾਰਗ ਮਹਲਾ ੫ ॥
5ਪੋਥੀ ਪਰਮੇਸਰ ਕਾ ਥਾਨੁ ॥
6ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥
7ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥
8ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥
9ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥
10ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥
11ਸਾਰਗ ਮਹਲਾ ੫ ॥
12ਵੂਠਾ ਸਰਬ ਥਾਈ ਮੇਹੁ ॥
13ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥
14ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥
15ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥
16ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥
17ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥
18ਸਾਰਗ ਮਹਲਾ ੫ ॥
19ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥
20ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥
21ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥
22ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥
23ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥
24ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥
25ਸਾਰਗ ਮਹਲਾ ੫ ॥
26ਨਿਬਹੀ ਨਾਮ ਕੀ ਸਚੁ ਖੇਪ ॥
27ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥
28ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥
29ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥
30ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥
31ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥
32ਸਾਰਗ ਮਹਲਾ ੫ ॥
33ਮਾਈ ਰੀ ਪੇਖਿ ਰਹੀ ਬਿਸਮਾਦ ॥
34ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥
35ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥
36ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥
37ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥
38ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath