ਗੁਰੂ ਗ੍ਰੰਥ ਸਾਹਿਬ 1227 · Raag Saarang
1ਸਾਰਗ ਮਹਲਾ ੫ ॥
2ਮਾਈ ਰੀ ਮਾਤੀ ਚਰਣ ਸਮੂਹ ॥
3ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥
4ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥
5ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥
6ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥
7ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥
8ਸਾਰਗ ਮਹਲਾ ੫ ॥
9ਬਿਨਸੇ ਕਾਚ ਕੇ ਬਿਉਹਾਰ ॥
10ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥
11ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥
12ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥
13ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥
14ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥
15ਸਾਰਗ ਮਹਲਾ ੫ ॥
16ਤਾ ਤੇ ਕਰਣ ਪਲਾਹ ਕਰੇ ॥
17ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥੧॥ ਰਹਾਉ ॥
18ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥
19ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥੧॥
20ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥
21ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥
22ਸਾਰਗ ਮਹਲਾ ੫ ॥
23ਹਰਿ ਕੇ ਨਾਮ ਕੇ ਜਨ ਕਾਂਖੀ ॥
24ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥
25ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥
26ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥
27ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥
28ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥
29ਸਾਰਗ ਮਹਲਾ ੫ ॥
30ਮਾਖੀ ਰਾਮ ਕੀ ਤੂ ਮਾਖੀ ॥
31ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥
32ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥
33ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥
34ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥
35ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥
36ਸਾਰਗ ਮਹਲਾ ੫ ॥
37ਮਾਈ ਰੀ ਕਾਟੀ ਜਮ ਕੀ ਫਾਸ ॥
38ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath