ਗੁਰੂ ਗ੍ਰੰਥ ਸਾਹਿਬ 1228 · Raag Saarang · Guru Arjan Dev Ji
1ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥
2ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥
3ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥
4ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥
5ਸਾਰਗ ਮਹਲਾ ੫ ॥
6ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥
7ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥
8ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥
9ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥
10ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥
11ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥
12ਸਾਰਗ ਮਹਲਾ ੫ ॥
13ਨੀਕੀ ਰਾਮ ਕੀ ਧੁਨਿ ਸੋਇ ॥
14ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ ॥
15ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥
16ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥
17ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥
18ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥
19ਸਾਰਗ ਮਹਲਾ ੫ ॥
20ਹਰਿ ਕੇ ਨਾਮ ਕੀ ਮਤਿ ਸਾਰ ॥
21ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥
22ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥
23ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥
24ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥
25ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥
26ਸਾਰਗ ਮਹਲਾ ੫ ॥
27ਮਾਨੀ ਤੂੰ ਰਾਮ ਕੈ ਦਰਿ ਮਾਨੀ ॥
28ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥
29ਧਾਰਿ ਅਨੁਗ੍ਰਹੁ ਅਪਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥
30ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥
31ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥
32ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥
33ਸਾਰਗ ਮਹਲਾ ੫ ॥
34ਤੁਅ ਚਰਨ ਆਸਰੋ ਈਸ ॥
35ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥
36ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥
37ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥
38ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥
39ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath