ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1229 · Raag Saarang

1ਸਾਰੰਗ ਮਹਲਾ ੫ ਚਉਪਦੇ ਘਰੁ ੫

2ੴ ਸਤਿਗੁਰ ਪ੍ਰਸਾਦਿ ॥

3ਹਰਿ ਭਜਿ ਆਨ ਕਰਮ ਬਿਕਾਰ ॥

4ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥੧॥ ਰਹਾਉ ॥

5ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥

6ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥

7ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥

8ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥

9ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥

10ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥੩॥

11ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥

12ਕਰ ਜੋਰਿ ਨਾਨਕੁ ਸਰਨਿ ਆਇਓ ਗੋੁਪਾਲ ਪੁਰਖ ਅਪਾਰ ॥੪॥੧॥੧੨੯॥

13ਸਾਰਗ ਮਹਲਾ ੫ ਘਰੁ ੬ ਪੜਤਾਲ

14ੴ ਸਤਿਗੁਰ ਪ੍ਰਸਾਦਿ ॥

15ਸੁਭ ਬਚਨ ਬੋਲਿ ਗੁਨ ਅਮੋਲ ॥

16ਕਿੰਕਰੀ ਬਿਕਾਰ ॥

17ਦੇਖੁ ਰੀ ਬੀਚਾਰ ॥

18ਗੁਰ ਸਬਦੁ ਧਿਆਇ ਮਹਲੁ ਪਾਇ ॥

19ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥

20ਸੁਪਨ ਰੀ ਸੰਸਾਰੁ ॥

21ਮਿਥਨੀ ਬਿਸਥਾਰੁ ॥

22ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥

23ਸਰਬ ਰੀ ਪ੍ਰੀਤਿ ਪਿਆਰੁ ॥

24ਪ੍ਰਭੁ ਸਦਾ ਰੀ ਦਇਆਰੁ ॥

25ਕਾਂਏਂ ਆਨ ਆਨ ਰੁਚੀਐ ॥

26ਹਰਿ ਸੰਗਿ ਸੰਗਿ ਖਚੀਐ ॥

27ਜਉ ਸਾਧਸੰਗ ਪਾਏ ॥

28ਕਹੁ ਨਾਨਕ ਹਰਿ ਧਿਆਏ ॥

29ਅਬ ਰਹੇ ਜਮਹਿ ਮੇਲ ॥੨॥੧॥੧੩੦॥

30ਸਾਰਗ ਮਹਲਾ ੫ ॥

31ਕੰਚਨਾ ਬਹੁ ਦਤ ਕਰਾ ॥

32ਭੂਮਿ ਦਾਨੁ ਅਰਪਿ ਧਰਾ ॥

33ਮਨ ਅਨਿਕ ਸੋਚ ਪਵਿਤ੍ਰ ਕਰਤ ॥

34ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥

35ਚਾਰਿ ਬੇਦ ਜਿਹਵ ਭਨੇ ॥

36ਦਸ ਅਸਟ ਖਸਟ ਸ੍ਰਵਨ ਸੁਨੇ ॥

37ਨਹੀ ਤੁਲਿ ਗੋਬਿਦ ਨਾਮ ਧੁਨੇ ॥

38ਮਨ ਚਰਨ ਕਮਲ ਲਾਗੇ ॥੧॥

39ਬਰਤ ਸੰਧਿ ਸੋਚ ਚਾਰ ॥

40ਕ੍ਰਿਆ ਕੁੰਟਿ ਨਿਰਾਹਾਰ ॥

41ਅਪਰਸ ਕਰਤ ਪਾਕਸਾਰ ॥

42ਨਿਵਲੀ ਕਰਮ ਬਹੁ ਬਿਸਥਾਰ ॥

43ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥

44ਰਾਮ ਦਇਆਰ ਸੁਨਿ ਦੀਨ ਬੇਨਤੀ ॥

45ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧॥

46ਸਾਰਗ ਮਹਲਾ ੫ ॥

47ਰਾਮ ਰਾਮ ਰਾਮ ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath