ਗੁਰੂ ਗ੍ਰੰਥ ਸਾਹਿਬ 122 · Raag Maajh · Guru Amar Daas Ji
1ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥੪॥
2ਗੁਰਮੁਖਿ ਭਗਤਿ ਜਾ ਆਪਿ ਕਰਾਏ ॥
3ਤਨੁ ਮਨੁ ਰਾਤਾ ਸਹਜਿ ਸੁਭਾਏ ॥
4ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥੫॥
5ਬਹੁ ਤਾਲ ਪੂਰੇ ਵਾਜੇ ਵਜਾਏ ॥
6ਨਾ ਕੋ ਸੁਣੇ ਨ ਮੰਨਿ ਵਸਾਏ ॥
7ਮਾਇਆ ਕਾਰਣਿ ਪਿੜ ਬੰਧਿ ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥੬॥
8ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥
9ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥
10ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥੭॥
11ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥
12ਹੋਰਤੁ ਭਗਤਿ ਨ ਪਾਏ ਕੋਈ ॥
13ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥੨੧॥
14ਮਾਝ ਮਹਲਾ ੩ ॥
15ਸਚਾ ਸੇਵੀ ਸਚੁ ਸਾਲਾਹੀ ॥
16ਸਚੈ ਨਾਇ ਦੁਖੁ ਕਬ ਹੀ ਨਾਹੀ ॥
17ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥
18ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥
19ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥
20ਸਭੁ ਕੋ ਤੇਰਾ ਭਗਤੁ ਕਹਾਏ ॥
21ਸੇਈ ਭਗਤ ਤੇਰੈ ਮਨਿ ਭਾਏ ॥
22ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥
23ਸਭੁ ਕੋ ਸਚੇ ਹਰਿ ਜੀਉ ਤੇਰਾ ॥
24ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥
25ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥
26ਗੁਰਮਤੀ ਹਰਿ ਮੰਨਿ ਵਸਾਇਆ ॥
27ਹਰਖੁ ਸੋਗੁ ਸਭੁ ਮੋਹੁ ਗਵਾਇਆ ॥
28ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥
29ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥
30ਨਉ ਨਿਧਿ ਨਾਮੁ ਵਸਿਆ ਮਨਿ ਆਏ ॥
31ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥
32ਤੂੰ ਦਇਆਲੁ ਸਦਾ ਸੁਖਦਾਤਾ ॥
33ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥
34ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥
35ਸਦਾ ਸਦਾ ਸਾਚੇ ਤੁਧੁ ਸਾਲਾਹੀ ॥
36ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥
37ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥
38ਗੁਰਮੁਖਿ ਹੋਵੈ ਸੋ ਸਾਲਾਹੇ ॥
39ਸਾਚੇ ਠਾਕੁਰ ਵੇਪਰਵਾਹੇ ॥
40ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥੮॥੨੧॥੨੨॥
41ਮਾਝ ਮਹਲਾ ੩ ॥
42ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥
43ਗੁਰ ਕੈ ਸਬਦਿ ਨਾਮਿ ਸਵਾਰੇ ॥
44ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath