ਗੁਰੂ ਗ੍ਰੰਥ ਸਾਹਿਬ 1230 · Raag Saarang · Guru Arjan Dev Ji
1ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥
2ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥
3ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥
4ਸਾਰਗ ਮਹਲਾ ੫ ॥
5ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥
6ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥
7ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥
8ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥
9ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥
10ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥
11ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥
12ਸਾਰਗ ਮਹਲਾ ੫ ॥
13ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥
14ਪ੍ਰੀਤਿ ਲਾਇ ਹਰਿ ਧਿਆਇ ਗੁਨ ਗੋੁਬਿੰਦ ਸਦਾ ਗਾਇ ॥
15ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥
16ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥
17ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥
18ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥
19ਸਾਰਗ ਮਹਲਾ ੫ ॥
20ਗੁਨ ਲਾਲ ਗਾਵਉ ਗੁਰ ਦੇਖੇ ॥
21ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥
22ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥
23ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥
24ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥
25ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥
26ਸਾਰਗ ਮਹਲਾ ੫ ॥
27ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥੧॥ ਰਹਾਉ ॥
28ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥
29ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥
30ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥
31ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥
32ਸਾਰਗ ਮਹਲਾ ੫ ॥
33ਐਸੀ ਹੋਇ ਪਰੀ ॥
34ਜਾਨਤੇ ਦਇਆਰ ॥੧॥ ਰਹਾਉ ॥
35ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥
36ਜਾਤਿ ਜਨਮ ਕੁਲ ਖੋਈਐ ਹਉ ਗਾਵਉ ਹਰਿ ਹਰੀ ॥੧॥
37ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥
38ਗੁਰਿ ਮੋ ਕਉ ਉਪਦੇਸਿਆ ਨਾਨਕ ਸੇਵਿ ਏਕ ਹਰੀ ॥੨॥੮॥੧੩੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath