ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1231 · Raag Saarang

1ਸਾਰਗ ਮਹਲਾ ੫ ॥

2ਲਾਲ ਲਾਲ ਮੋਹਨ ਗੋਪਾਲ ਤੂ ॥

3ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥੧॥ ਰਹਾਉ ॥

4ਨਹ ਦੂਰਿ ਪੂਰਿ ਹਜੂਰਿ ਸੰਗੇ ॥

5ਸੁੰਦਰ ਰਸਾਲ ਤੂ ॥੧॥

6ਨਹ ਬਰਨ ਬਰਨ ਨਹ ਕੁਲਹ ਕੁਲ ॥

7ਨਾਨਕ ਪ੍ਰਭ ਕਿਰਪਾਲ ਤੂ ॥੨॥੯॥੧੩੮॥

8ਸਾਰਗ ਮਃ ੫ ॥

9ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥

10ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਗ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥ ਰਹਾਉ ॥

11ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥੧॥

12ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤ ਪਾਵਨ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥੨॥੧੦॥੧੩੯॥੩॥੧੩॥੧੫੫॥

13ੴ ਸਤਿਗੁਰ ਪ੍ਰਸਾਦਿ ॥

14ਰਾਗੁ ਸਾਰੰਗ ਮਹਲਾ ੯ ॥

15ਹਰਿ ਬਿਨੁ ਤੇਰੋ ਕੋ ਨ ਸਹਾਈ ॥

16ਕਾਂ ਕੀ ਮਾਤ ਪਿਤਾ ਸੁਤ ਬਨਿਤਾ ਕੋ ਕਾਹੂ ਕੋ ਭਾਈ ॥੧॥ ਰਹਾਉ ॥

17ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥

18ਤਨ ਛੂਟੈ ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥੧॥

19ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਨ ਬਢਾਈ ॥

20ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥੨॥੧॥

21ਸਾਰੰਗ ਮਹਲਾ ੯ ॥

22ਕਹਾ ਮਨ ਬਿਖਿਆ ਸਿਉ ਲਪਟਾਹੀ ॥

23ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥

24ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥

25ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥

26ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥

27ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥੨॥੨॥

28ਸਾਰੰਗ ਮਹਲਾ ੯ ॥

29ਕਹਾ ਨਰ ਅਪਨੋ ਜਨਮੁ ਗਵਾਵੈ ॥

30ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੈ ॥੧॥ ਰਹਾਉ ॥

31ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥

32ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥੧॥

33ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥

34ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥੨॥੩॥

35ਸਾਰੰਗ ਮਹਲਾ ੯ ॥

36ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath