ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1232 · Raag Saarang · Guru Tegh Bahaadur Ji

1ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥

2ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥

3ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥

4ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥

5ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥

6ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧

7ੴ ਸਤਿਗੁਰ ਪ੍ਰਸਾਦਿ ॥

8ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥

9ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥ ਰਹਾਉ ॥

10ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥

11ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥

12ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਂਈ ॥

13ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥

14ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥

15ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥

16ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥

17ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥

18ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥

19ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥

20ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥

21ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥

22ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥

23ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥

24ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥

25ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥੮॥੧॥

26ਸਾਰਗ ਮਹਲਾ ੧ ॥

27ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥

28ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥

29ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥

30ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥੧॥

31ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥

32ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥

33ਅਭਰਤ ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath