ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1233 · Raag Saarang · Guru Nanak Dev Ji

1ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥

2ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥

3ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥

4ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥

5ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥

6ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥

7ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥

8ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥

9ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥

10ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥

11ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥

12ਸਾਰਗ ਮਹਲਾ ੩ ਅਸਟਪਦੀਆ ਘਰੁ ੧

13ੴ ਸਤਿਗੁਰ ਪ੍ਰਸਾਦਿ ॥

14ਮਨ ਮੇਰੇ ਹਰਿ ਕੈ ਨਾਮਿ ਵਡਾਈ ॥

15ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥

16ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥

17ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥

18ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥

19ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥

20ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥

21ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥

22ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥

23ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥

24ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥

25ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥

26ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥

27ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥

28ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥

29ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥

30ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥

31ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥

32ਸਾਰਗ ਮਹਲਾ ੩ ॥

33ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath