ਗੁਰੂ ਗ੍ਰੰਥ ਸਾਹਿਬ 1234 · Raag Saarang · Guru Amar Daas Ji
1ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥
2ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥
3ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥
4ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥
5ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥
6ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥
7ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥
8ਪੰਡਿਤ ਪੜਿੑ ਪੜਿੑ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥
9ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥
10ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥
11ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥
12ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥
13ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥
14ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥
15ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥
16ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥
17ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥
18ਸਾਰਗ ਮਹਲਾ ੩ ॥
19ਮਨ ਮੇਰੇ ਹਰਿ ਕੀ ਅਕਥ ਕਹਾਣੀ ॥
20ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥
21ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥
22ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥
23ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥
24ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥
25ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥
26ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥
27ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥
28ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥
29ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥
30ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥
31ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥
32ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥
33ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath