ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1235 · Raag Saarang · Guru Amar Daas Ji

1ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥

2ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥

3ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥

4ਸਾਰਗ ਮਹਲਾ ੫ ਅਸਟਪਦੀਆ ਘਰੁ ੧

5ੴ ਸਤਿਗੁਰ ਪ੍ਰਸਾਦਿ ॥

6ਗੁਸਾੲਂੀ ਪਰਤਾਪੁ ਤੁਹਾਰੋ ਡੀਠਾ ॥

7ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥

8ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥

9ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥

10ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥

11ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥

12ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥

13ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥

14ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥

15ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥

16ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੑੀ ॥

17ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੑੀ ॥੫॥

18ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥

19ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜੑਾਈ ॥੬॥

20ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥

21ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥

22ਹਮ ਨਾਨੑੇ ਨੀਚ ਤੁਮੇੑ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥

23ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥

24ਸਾਰਗ ਮਹਲਾ ੫ ਅਸਟਪਦੀ ਘਰੁ ੬

25ੴ ਸਤਿਗੁਰ ਪ੍ਰਸਾਦਿ ॥

26ਅਗਮ ਅਗਾਧਿ ਸੁਨਹੁ ਜਨ ਕਥਾ ॥

27ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥

28ਸਦਾ ਸਦਾ ਸਤਿਗੁਰ ਨਮਸਕਾਰ ॥

29ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥

30ਮਨ ਭੀਤਰਿ ਹੋਵੈ ਪਰਗਾਸੁ ॥

31ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥

32ਮਿਤਿ ਨਾਹੀ ਜਾ ਕਾ ਬਿਸਥਾਰੁ ॥

33ਸੋਭਾ ਤਾ ਕੀ ਅਪਰ ਅਪਾਰ ॥

34ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥

35ਸੋਗ ਹਰਖ ਦੁਹਹੂ ਮਹਿ ਨਾਹਿ ॥੨॥

36ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥

37ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath