ਗੁਰੂ ਗ੍ਰੰਥ ਸਾਹਿਬ 1236 · Raag Saarang · Guru Arjan Dev Ji
1ਅਨਿਕ ਪੁਰਖ ਅੰਸਾ ਅਵਤਾਰ ॥
2ਅਨਿਕ ਇੰਦ੍ਰ ਊਭੇ ਦਰਬਾਰ ॥੩॥
3ਅਨਿਕ ਪਵਨ ਪਾਵਕ ਅਰੁ ਨੀਰ ॥
4ਅਨਿਕ ਰਤਨ ਸਾਗਰ ਦਧਿ ਖੀਰ ॥
5ਅਨਿਕ ਸੂਰ ਸਸੀਅਰ ਨਖਿਆਤਿ ॥
6ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥
7ਅਨਿਕ ਬਸੁਧਾ ਅਨਿਕ ਕਾਮਧੇਨ ॥
8ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥
9ਅਨਿਕ ਅਕਾਸ ਅਨਿਕ ਪਾਤਾਲ ॥
10ਅਨਿਕ ਮੁਖੀ ਜਪੀਐ ਗੋਪਾਲ ॥੫॥
11ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥
12ਅਨਿਕ ਜੁਗਤਿ ਹੋਵਤ ਬਖਿਆਨ ॥
13ਅਨਿਕ ਸਰੋਤੇ ਸੁਨਹਿ ਨਿਧਾਨ ॥
14ਸਰਬ ਜੀਅ ਪੂਰਨ ਭਗਵਾਨ ॥੬॥
15ਅਨਿਕ ਧਰਮ ਅਨਿਕ ਕੁਮੇਰ ॥
16ਅਨਿਕ ਬਰਨ ਅਨਿਕ ਕਨਿਕ ਸੁਮੇਰ ॥
17ਅਨਿਕ ਸੇਖ ਨਵਤਨ ਨਾਮੁ ਲੇਹਿ ॥
18ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥
19ਅਨਿਕ ਪੁਰੀਆ ਅਨਿਕ ਤਹ ਖੰਡ ॥
20ਅਨਿਕ ਰੂਪ ਰੰਗ ਬ੍ਰਹਮੰਡ ॥
21ਅਨਿਕ ਬਨਾ ਅਨਿਕ ਫਲ ਮੂਲ ॥
22ਆਪਹਿ ਸੂਖਮ ਆਪਹਿ ਅਸਥੂਲ ॥੮॥
23ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥
24ਅਨਿਕ ਪਰਲਉ ਅਨਿਕ ਉਤਪਾਤਿ ॥
25ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥
26ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥
27ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥
28ਅਨਿਕ ਕਲਾ ਖੇਲੈ ਹਰਿ ਰਾਇ ॥
29ਅਨਿਕ ਧੁਨਿਤ ਲਲਿਤ ਸੰਗੀਤ ॥
30ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥
31ਸਭ ਤੇ ਊਚ ਭਗਤ ਜਾ ਕੈ ਸੰਗਿ ॥
32ਆਠ ਪਹਰ ਗੁਨ ਗਾਵਹਿ ਰੰਗਿ ॥
33ਅਨਿਕ ਅਨਾਹਦ ਆਨੰਦ ਝੁਨਕਾਰ ॥
34ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥
35ਸਤਿ ਪੁਰਖੁ ਸਤਿ ਅਸਥਾਨੁ ॥
36ਊਚ ਤੇ ਊਚ ਨਿਰਮਲ ਨਿਰਬਾਨੁ ॥
37ਅਪੁਨਾ ਕੀਆ ਜਾਨਹਿ ਆਪਿ ॥
38ਆਪੇ ਘਟਿ ਘਟਿ ਰਹਿਓ ਬਿਆਪਿ ॥
39ਕ੍ਰਿਪਾ ਨਿਧਾਨ ਨਾਨਕ ਦਇਆਲ ॥
40ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥
41ਸਾਰਗ ਛੰਤ ਮਹਲਾ ੫
42ੴ ਸਤਿਗੁਰ ਪ੍ਰਸਾਦਿ ॥
43ਸਭ ਦੇਖੀਐ ਅਨਭੈ ਕਾ ਦਾਤਾ ॥
44ਘਟਿ ਘਟਿ ਪੂਰਨ ਹੈ ਅਲਿਪਾਤਾ ॥
45ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥
46ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥
47ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥
48ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥
49ਕਉਨ ਉਪਮਾ ਦੇਉ ਕਵਨ ਬਡਾਈ ॥
50ਪੂਰਨ ਪੂਰਿ ਰਹਿਓ ਸ੍ਰਬ ਠਾਈ ॥
51ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath