ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1237 · Raag Saarang · Guru Arjan Dev Ji

1ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥

2ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥

3ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥

4ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥

5ਹਂੀਉ ਅਰਾਪਉਂ ਦੇਹੁ ਸਦੇਸਾ ॥

6ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥

7ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥

8ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥

9ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥

10ਕਰਿ ਕਿਰਪਾ ਅਪੁਨੇ ਪਹਿ ਆਇਆ ॥

11ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥

12ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥

13ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥

14ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥

15ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥

16ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ

17ੴ ਸਤਿਗੁਰ ਪ੍ਰਸਾਦਿ ॥

18ਸਲੋਕ ਮਹਲਾ ੨ ॥

19ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥

20ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥

21ਮਹਲਾ ੧ ॥

22ਨ ਭੀਜੈ ਰਾਗੀ ਨਾਦੀ ਬੇਦਿ ॥

23ਨ ਭੀਜੈ ਸੁਰਤੀ ਗਿਆਨੀ ਜੋਗਿ ॥

24ਨ ਭੀਜੈ ਸੋਗੀ ਕੀਤੈ ਰੋਜਿ ॥

25ਨ ਭੀਜੈ ਰੂਪਂੀ ਮਾਲਂੀ ਰੰਗਿ ॥

26ਨ ਭੀਜੈ ਤੀਰਥਿ ਭਵਿਐ ਨੰਗਿ ॥

27ਨ ਭੀਜੈ ਦਾਤਂੀ ਕੀਤੈ ਪੁੰਨਿ ॥

28ਨ ਭੀਜੈ ਬਾਹਰਿ ਬੈਠਿਆ ਸੁੰਨਿ ॥

29ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥

30ਨ ਭੀਜੈ ਕੇਤੇ ਹੋਵਹਿ ਧੂੜ ॥

31ਲੇਖਾ ਲਿਖੀਐ ਮਨ ਕੈ ਭਾਇ ॥

32ਨਾਨਕ ਭੀਜੈ ਸਾਚੈ ਨਾਇ ॥੨॥

33ਮਹਲਾ ੧ ॥

34ਨਵ ਛਿਅ ਖਟ ਕਾ ਕਰੇ ਬੀਚਾਰੁ ॥

35ਨਿਸਿ ਦਿਨ ਉਚਰੈ ਭਾਰ ਅਠਾਰ ॥

36ਤਿਨਿ ਭੀ ਅੰਤੁ ਨ ਪਾਇਆ ਤੋਹਿ ॥

37ਨਾਮ ਬਿਹੂਣ ਮੁਕਤਿ ਕਿਉ ਹੋਇ ॥

38ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥

39ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥

40ਪਉੜੀ ॥

41ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥

42ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥

43ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥

44ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥

45ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath