ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1238 · Raag Saarang

1ਸਲੋਕ ਮਹਲਾ ੨ ॥

2ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥

3ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥

4ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥

5ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥

6ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥

7ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥

8ਮਹਲਾ ੧ ॥

9ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥

10ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥

11ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥

12ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥

13ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥

14ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥

15ਪਉੜੀ ॥

16ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥

17ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥

18ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥

19ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥

20ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥

21ਸਲੋਕ ਮਹਲਾ ੨ ॥

22ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥

23ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮੑਾਲਿ ॥

24ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥

25ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥

26ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥

27ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥

28ਮਹਲਾ ੧ ॥

29ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥

30ਜੀਵਿ ਜੀਵਿ ਮੁਏ ਮੁਏ ਜੀਵੇ ॥

31ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥

32ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥

33ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥

34ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥

35ਪਉੜੀ ॥

36ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥

37ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥

38ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥

39ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥

40ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥੩॥

41ਸਲੋਕ ਮਹਲਾ ੨ ॥

42ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥

43ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥

44ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥

45ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath