ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1239 · Raag Saarang

1ਮਹਲਾ ੨ ॥

2ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥

3ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥

4ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥

5ਦਾਤਾ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥

6ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥

7ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥੨॥

8ਪਉੜੀ ॥

9ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥

10ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਂਈ ॥

11ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥

12ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆੲਂੀ ॥

13ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥੪॥

14ਸਲੋਕ ਮਹਲਾ ੨ ॥

15ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥

16ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥

17ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥

18ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥

19ਜਿਨੑਾ ਚੀਰੀ ਚਲਣਾ ਹਥਿ ਤਿਨੑਾ ਕਿਛੁ ਨਾਹਿ ॥

20ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥

21ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥

22ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥

23ਮਹਲਾ ੨ ॥

24ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥

25ਕੁੰਜੀ ਜਿਨ ਕਉ ਦਿਤੀਆ ਤਿਨੑਾ ਮਿਲੇ ਭੰਡਾਰ ॥

26ਜਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥

27ਨਦਰਿ ਤਿਨੑਾ ਕਉ ਨਾਨਕਾ ਨਾਮੁ ਜਿਨੑਾ ਨੀਸਾਣੁ ॥੨॥

28ਪਉੜੀ ॥

29ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥

30ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥

31ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥

32ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥

33ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥੫॥

34ਸਲੋਕ ਮਹਲਾ ੧ ॥

35ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥

36ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥

37ਵਡਾ ਆਖਣੁ ਭਾਰਾ ਤੋਲੁ ॥

38ਹੋਰ ਹਉਲੀ ਮਤੀ ਹਉਲੇ ਬੋਲ ॥

39ਧਰਤੀ ਪਾਣੀ ਪਰਬਤ ਭਾਰੁ ॥

40ਕਿਉ ਕੰਡੈ ਤੋਲੈ ਸੁਨਿਆਰੁ ॥

41ਤੋਲਾ ਮਾਸਾ ਰਤਕ ਪਾਇ ॥

42ਨਾਨਕ ਪੁਛਿਆ ਦੇਇ ਪੁਜਾਇ ॥

43ਮੂਰਖ ਅੰਧਿਆ ਅੰਧੀ ਧਾਤੁ ॥

44ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥

45ਮਹਲਾ ੧ ॥

46ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥

47ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ ॥

48ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥

49ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath