ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 123 · Raag Maajh · Guru Amar Daas Ji

1ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥

2ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ ॥

3ਹਰਿ ਜੀਉ ਸਾਚਾ ਸਾਚੀ ਨਾਈ ॥

4ਗੁਰ ਪਰਸਾਦੀ ਕਿਸੈ ਮਿਲਾਈ ॥

5ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥

6ਤੁਝ ਤੇ ਬਾਹਰਿ ਕਛੂ ਨ ਹੋਇ ॥

7ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥

8ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥

9ਕਾਮਣਿ ਗੁਣਵੰਤੀ ਹਰਿ ਪਾਏ ॥

10ਭੈ ਭਾਇ ਸੀਗਾਰੁ ਬਣਾਏ ॥

11ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥

12ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥

13ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥

14ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥

15ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥

16ਦੂਜੈ ਭਾਇ ਸੁਖੁ ਪਾਏ ਨ ਕੋਈ ॥

17ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥

18ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥

19ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥

20ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥

21ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥

22ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥

23ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥

24ਮਾਝ ਮਹਲਾ ੩ ॥

25ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥

26ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥

27ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥

28ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥

29ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥

30ਆਪੇ ਕਰਤਾ ਕਾਰਣੁ ਕਰਾਏ ॥

31ਜਿਤੁ ਭਾਵੈ ਤਿਤੁ ਕਾਰੈ ਲਾਏ ॥

32ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥

33ਮਰਿ ਮਰਿ ਜੀਵੈ ਤਾ ਕਿਛੁ ਪਾਏ ॥

34ਗੁਰ ਪਰਸਾਦੀ ਹਰਿ ਮੰਨਿ ਵਸਾਏ ॥

35ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥

36ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥

37ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥

38ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥

39ਧਾਵਤੁ ਰਾਖੈ ਠਾਕਿ ਰਹਾਏ ॥

40ਗੁਰ ਪਰਸਾਦੀ ਪਰਮ ਪਦੁ ਪਾਏ ॥

41ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath