ਗੁਰੂ ਗ੍ਰੰਥ ਸਾਹਿਬ 1240 · Raag Saarang · Guru Nanak Dev Ji
1ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥
2ਪਉੜੀ ॥
3ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥
4ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥
5ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥
6ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥
7ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥
8ਸਲੋਕ ਮਹਲਾ ੧ ॥
9ਜੂਠਿ ਨ ਰਾਗਂੀ ਜੂਠਿ ਨ ਵੇਦਂੀ ॥
10ਜੂਠਿ ਨ ਚੰਦ ਸੂਰਜ ਕੀ ਭੇਦੀ ॥
11ਜੂਠਿ ਨ ਅੰਨੀ ਜੂਠਿ ਨ ਨਾਈ ॥
12ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥
13ਜੂਠਿ ਨ ਧਰਤੀ ਜੂਠਿ ਨ ਪਾਣੀ ॥
14ਜੂਠਿ ਨ ਪਉਣੈ ਮਾਹਿ ਸਮਾਣੀ ॥
15ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥
16ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥
17ਮਹਲਾ ੧ ॥
18ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥
19ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥
20ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥
21ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥
22ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥
23ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥
24ਪਉੜੀ ॥
25ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥
26ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥
27ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥
28ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥
29ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥
30ਸਲੋਕ ਮਹਲਾ ੧ ॥
31ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥
32ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ ॥
33ਦੁਖ ਕੀਆ ਪੰਡਾ ਖੁਲੑੀਆ ਸੁਖੁ ਨ ਨਿਕਲਿਓ ਕੋਇ ॥
34ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥
35ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥
36ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥
37ਮਹਲਾ ੧ ॥
38ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥
39ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥
40ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥
41ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥
42ਪਉੜੀ ॥
43ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥
44ਨਾਇ ਸੁਣਿਐ ਘਟਿ ਚਾਨਣਾ ਆਨੑੇਰੁ ਗਵਾਵੈ ॥
45ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥
46ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥
47ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥
48ਸਲੋਕ ਮਹਲਾ ੧ ॥
49ਘਰਿ ਨਾਰਾਇਣੁ ਸਭਾ ਨਾਲਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath