ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1241 · Raag Saarang · Guru Nanak Dev Ji

1ਪੂਜ ਕਰੇ ਰਖੈ ਨਾਵਾਲਿ ॥

2ਕੁੰਗੂ ਚੰਨਣੁ ਫੁਲ ਚੜਾਏ ॥

3ਪੈਰੀ ਪੈ ਪੈ ਬਹੁਤੁ ਮਨਾਏ ॥

4ਮਾਣੂਆ ਮੰਗਿ ਮੰਗਿ ਪੈਨੑੈ ਖਾਇ ॥

5ਅੰਧੀ ਕੰਮੀ ਅੰਧ ਸਜਾਇ ॥

6ਭੁਖਿਆ ਦੇਇ ਨ ਮਰਦਿਆ ਰਖੈ ॥

7ਅੰਧਾ ਝਗੜਾ ਅੰਧੀ ਸਥੈ ॥੧॥

8ਮਹਲਾ ੧ ॥

9ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥

10ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥

11ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥

12ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥

13ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥

14ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥

15ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥

16ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥

17ਪਉੜੀ ॥

18ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥

19ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥

20ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥

21ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥

22ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥

23ਸਲੋਕ ਮਃ ੧ ॥

24ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥

25ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥

26ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥

27ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥

28ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥

29ਮਃ ੧ ॥

30ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥

31ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥

32ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥

33ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥

34ਪਉੜੀ ॥

35ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥

36ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥

37ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥

38ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥

39ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥੧੦॥

40ਸਲੋਕ ਮਃ ੧ ॥

41ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥

42ਸਭੇ ਰੁਤੀ ਮਾਹ ਸਭਿ ਸਭਿ ਧਰਤਂੀ ਸਭਿ ਭਾਰ ॥

43ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥

44ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥

45ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥

46ਆਖਹਿ ਥਕਹਿ ਆਖਿ ਆਖਿ ਕਰਿ ਸਿਫਤਂੀ ਵੀਚਾਰ ॥

47ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥

48ਮਃ ੧ ॥

49ਅਖਂੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥

50ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath